ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

46
Share

ਓਟਾਵਾ, 23 ਸਤੰਬਰ (ਪੰਜਾਬ ਮੇਲ)- ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਕੈਨੇਡਾ ਵਿੱਚ ਨਸਲੀ ਤੇ ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ਵਿਚ ਚੌਕਸ ਰਹਿਣ ਲਈ ਕਿਹਾ ਹੈ।


Share