ਭਾਰਤੀ ਹਾਕੀ ਟੀਮ ਵੱਲੋਂ ਕੀਤੇ ਗਏ ਚੰਗੇ ਪ੍ਰਦਰਸ਼ਨ ਲਈ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ

374
Share

ਸੈਕਰਾਮੈਂਟੋ, 11 ਅਗਸਤ (ਪੰਜਾਬ ਮੇਲ)- ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਅਤੇ ਹੋਰ ਸਮੂਹ ਸਹਿਯੋਗੀ ਖੇਡ ਕਲੱਬਾਂ, ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਸਪਾਂਸਰਾਂ ਨੇ ਟੋਕੀਓ ਓਲੰਪਿਕ ’ਚ ਭਾਰਤੀ ਹਾਕੀ ਟੀਮ ਵੱਲੋਂ ਕੀਤੇ ਗਏ ਚੰਗੇ ਪ੍ਰਦਰਸ਼ਨ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਸਿੰਘ ਅਟਵਾਲ, ਸੁਰਿੰਦਰ ਸਿੰਘ ਨਿੱਝਰ ਅਤੇ ਪਾਲ ਸਿਹੋਤਾ ਵੱਲੋਂ ਜਾਰੀ ਕੀਤੇ ਇਕ ਸਾਂਝੇ ਬਿਆਨ ’ਚ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ ਕਾਂਸੀ ਦਾ ਤਗਮਾ ਜਿੱਤਣ ਅਤੇ ਮਹਿਲਾ ਭਾਰਤੀ ਹਾਕੀ ਟੀਮ ਵੱਲੋਂ ਚੰਗਾ ਪ੍ਰਦਰਸ਼ਨ ਕਰਨ ’ਤੇ ਸਮੂਹ ਖੇਡ ਪ੍ਰੇਮੀਆਂ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਆਗੂਆਂ ਨੇ ਸ਼ੁਕਰ ਕੀਤਾ ਹੈ ਕਿ 41 ਸਾਲਾਂ ਬਾਅਦ ਪੰਜਾਬ ਦੀ ਜੱਦੀ ਖੇਡ ਹਾਕੀ ਇਕ ਵਾਰ ਫਿਰ ਦੁਨੀਆਂ ਦੀ ਚੋਟੀ ਦੀਆਂ ਟੀਮਾਂ ਵਿਚ ਸ਼ਾਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਟੀਮ ਵਿਚ ਬਹੁਤੇ ਖਿਡਾਰੀ ਪੰਜਾਬੀ ਸਨ, ਜਿਨ੍ਹਾਂ ਸਦਕਾ ਇਕ ਵਾਰ ਫਿਰ ਹਾਕੀ ਬੁਲੰਦੀਆਂ ਛੂਹ ਗਈ ਹੈ। ਇਨ੍ਹਾਂ ਆਗੂਆਂ ਨੇ ਸਮੁੱਚੇ ਪੰਜਾਬੀਆਂ ਨੂੰ ਆਪਣੇ ਵੱਲੋਂ ਵਧਾਈ ਦਿੱਤੀ ਹੈ ਅਤੇ ਇਹ ਉਮੀਦ ਜ਼ਾਹਿਰ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਭਾਰਤੀ ਹਾਕੀ ਟੀਮ ਹੋਰ ਵੀ ਬੁਲੰਦੀਆਂ ਛੂਹੇਗੀ।

Share