ਭਾਰਤ ’ਚ ਕਰੋਨਾ ਦੇ ਕੇਸ ਪਿਛਲੇ 45 ਦਿਨਾਂ ’ਚ ਸਭ ਤੋਂ ਘੱਟ

114
Share

ਨਵੀਂ ਦਿੱਲੀ, 29 ਮਈ (ਪੰਜਾਬ ਮੇਲ)- ਦੇਸ਼ ਭਰ ਵਿਚ ਕਰੋਨਾ ਦੇ ਕੇਸਾਂ ਵਿਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਪਿਛਲੇ ਚੌਵੀ ਘੰਟਿਆਂ ਵਿੱਚ 1,73,790 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 45 ਦਿਨਾਂ ਵਿਚ ਸਭ ਤੋਂ ਘੱਟ ਹਨ। ਦੇਸ਼ ਵਿਚ ਬੀਤੇ ਦਿਨੀਂ ਕਰੋਨਾ ਕਾਰਨ 3617 ਮੌਤਾਂ ਹੋ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਕਰੋਨਾ ਦੇ ਕੇਸ ਭਾਵੇਂ ਘੱਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਵਿਚ ਕਮੀ ਨਹੀਂ ਆ ਰਹੀ।-ਪੀਟੀਆਈ


Share