ਭਾਰਤ ’ਚ ਕਰੋਨਾ ਦੇ ਮਾਮਲੇ 48 ਲੱਖ ਤੋਂ ਪਾਰ

593

ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)- ਭਾਰਤ ’ਚ ਇੱਕ ਦਿਨ ਅੰਦਰ ਕੋਵਿਡ-19 ਦੇ 92,071 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਪੀੜਤਾਂ ਦੀ ਗਿਣਤੀ 48 ਲੱਖ ਤੋਂ ਪਾਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 37.8 ਲੱਖ ਠੀਕ ਹੋਣ ਨਾਲ ਦੇਸ਼ ’ਚ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 78 ਫੀਸਦ ਹੋ ਗਈ ਹੈ। ਦੇਸ਼ ’ਚ ਇਸ ਸਮੇਂ ਕਰੋਨਾ ਪੀੜਤਾਂ ਦੀ ਗਿਣਤੀ ਹੁਣ 48,46,427 ਪਹੁੰਚ ਗਈ ਹੈ ਜਦਕਿ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਕਾਰਨ 1136 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 79,722 ਹੋ ਗਈ ਹੈ। ਮੰਤਰਾਲੇ ਅਨੁਸਾਰ ਦੇਸ਼ ’ਚ ਕਰੋਨਾ ਕਾਰਨ ਮ੍ਰਿਤਕਾਂ ਦੀ ਦਰ 1.64 ਫੀਸਦ ਹੋ ਗਈ ਹੈ। ਦੇਸ਼ ’ਚ ਇਸ ਸਮੇਂ ਕਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 9,86,598 ਹੈ।