ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ ਰਿਕਾਰਡ 12,193 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 67,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲਾਗ ਕਾਰਨ 42 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵਧ ਕੇ 4,48,81,877 ਹੋ ਗਈ ਹੈ।