#INDIA

ਭਾਰਤ ‘ਚ ਕਰੋਨਾ ਦੇ 11109 ਨਵੇਂ ਮਾਮਲੇ ਸਾਹਮਣੇ ਆਏ; ਪੰਜਾਬ ‘ਚ ਦੋ ਮੌਤਾਂ

ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 11109 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਪੀੜਤਾਂ ਦੀ ਗਿਣਤੀ 4,47,97,269 ਹੋ ਗਈ ਹੈ। ਇਹ ਪਿਛਲੇ 236 ਦਿਨਾਂ ਵਿਚ ਦਰਜ ਕੀਤੇ ਗਏ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 49,622 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਕਰੋਨਾ ਕਾਰਨ ਦਿੱਲੀ ਅਤੇ ਰਾਜਸਥਾਨ ਵਿਚ ਤਿੰਨ-ਤਿੰਨ, ਛੱਤੀਸਗੜ੍ਹ ਅਤੇ ਪੰਜਾਬ ਵਿਚ ਦੋ-ਦੋ ਅਤੇ ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼ ਮਹਾਰਾਸ਼ਟਰ, ਉੜੀਸਾ, ਪੁਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਵਿਚ ਅਤੇ ਉੱਤਰ ਪ੍ਰਦੇਸ਼ ਵਿਚ ਇੱਕ-ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 5,31,064 ਹੋ ਗਈ ਹੈ।

Leave a comment