#INDIA

ਭਾਰਤ ‘ਚ ਕਰੋਨਾ ਦੇ 7633 ਨਵੇਂ ਮਰੀਜ਼ ਆਏ ਸਾਹਮਣੇ

-ਪੰਜਾਬ ‘ਚ ਇਕ ਮੌਤ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 7,633 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,48,34,859 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 61,233 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਵਾਇਰਸ ਕਾਰਨ ਦਿੱਲੀ ‘ਚ ਚਾਰ ਅਤੇ ਹਰਿਆਣਾ, ਕਰਨਾਟਕ ਅਤੇ ਪੰਜਾਬ ‘ਚ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਇਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,152 ਹੋ ਗਈ ਹੈ।

Leave a comment