ਭਾਰਤ ’ਚ ਟਵਿਟਰ ਦੇ ਅੰਤਰਿਮ ਸ਼ਿਕਾਇਤ ਨਿਵਾਰਨ ਅਫਸਰ ਨੇ ਛੱਡਿਆ ਅਹੁਦਾ

79
Share

ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਟਵਿੱਟਰ ਦੇ ਭਾਰਤ ਵਿਚਲੇ ਅੰਤਰਿਮ ਸ਼ਿਕਾਇਤ ਨਿਵਾਰਨ ਅਫਸਰ ਨੇ ਅਹੁਦਾ ਛੱਡ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਨਾਲ ਮਾਈਕਰੋ ਬਲਾਗਿੰਗ ਪਲੇਟਫਾਰਮ ਕੋਲ ਕੋਈ ਸ਼ਿਕਾਇਤ ਨਿਵਾਰਣ ਅਫਸਰ ਨਹੀਂ ਹੈ, ਜਦੋਂ ਕਿ ਨਵੇਂ ਕਾਨੂੰਨ ਅਨੁਸਾਰ ਭਾਰਤੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਦਾ ਹੋਣਾ ਜ਼ਰੂਰੀ ਹੈ। ਸੂਤਰਾਂ ਅਨੁਸਾਰ ਧਰਮਿੰਦਰ ਚਤੁਰ ਜਿਨ੍ਹਾਂ ਨੂੰ ਹਾਲ ਹੀ ਵਿਚ ਅੰਤਰਿਮ ਰੈਜ਼ੀਡੈਂਟ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤਾ ਗਿਆ ਸੀ, ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਟਵਿੱਟਰ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਇਹ ਅਜਿਹੇ ਸਮੇਂ ਵਿਚ ਹੋਇਆ ਹੈ, ਜਦੋਂ ਮਾਈਕਰੋ ਬਲਾਗਿੰਗ ਪਲੇਟਫਾਰਮ ਦੀ ਨਵੇਂ ਆਈ.ਟੀ. ਕਾਨੂੰਨਾਂ ਨੂੰ ਲੈ ਕੇ ਕੇਂਦਰ ਨਾਲ ਤਕਰਾਰ ਚੱਲ ਰਹੀ ਹੈ।

Share