ਭਾਰਤ ‘ਚ ਪਹਿਲੀ ਵਾਰ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਹੋਈ ਮੰਹਿਗੀ

688
Share

ਨਵੀਂ ਦਿੱਲੀ, 25 ਜੂਨ (ਪੰਜਾਬ ਮੇਲ)- ਭਾਰਤ ਵਿੱਚ ਲਗਾਤਾਰ 18ਵੇਂ ਦਿਨ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ, ਪਰ ਅੱਜ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿੱਚ ਅੱਜ ਪਹਿਲੀ ਵਾਰ ਅਜਿਹਾ ਹੋਇਆ, ਜਦੋਂ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੀ ਮਹਿੰਗੀ ਹੋ ਗਈ ਹੈ। ਪਿਛਲੇ 18 ਦਿਨਾਂ ਵਿੱਚ ਡੀਜ਼ਲ ਦੀ ਕੀਮਤ ਕੁੱਲ 10.48 ਰੁਪਏ ਪ੍ਰਤੀ ਲੀਟਰ ਵਧ ਗਈ ਹੈ ਅਤੇ ਪੈਟਰੋਲ 8.50 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਤੇਜ਼ੀ ਨਾਲ ਡੀਜ਼ਲ ਦਾ ਭਾਅ ਵਧਿਆ ਹੈ।

ਅੱਜ ਦਿੱਲੀ ਵਿੱਚ ਇੱਕ ਲੀਟਰ ਡੀਜ਼ਲ 0.48 ਪੈਸੇ ਮਹਿੰਗਾ ਹੋਇਆ ਹੈ। ਇਸ ਦੇ ਚਲਦਿਆਂ ਦਿੱਲੀ ਵਿੱਚ ਹੁਣ ਡਹੀਜ਼ਲ ਦੀ ਕੀਮਤ 79.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਪੈਟਰੋਲ ਦੀ ਕੀਮਤ 79.76 ਰੁਪਏ ਪ੍ਰਤੀ ਲੀਟਰ ਹੈ। ਆਈਓਸੀਐਲ ਦੀ ਵੈਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ਲੜੀਵਾਰ 81.45, 86.54 ਅਤੇ 83.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 20 ਪੈਸੇ ਦਾ ਵਾਧਾ ਹੋਇਆ ਸੀ ਅਤੇ ਇਸ ਦਾ ਭਾਅ ਵਧ ਕੇ 79.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ ਡੀਜਲ਼ ਦੀ ਕੀਮਤ ਵਿੱਚ 55 ਪੈਸੇ ਦਾ ਵਾਧਾ ਹੋਇਆ ਸੀ ਅਤੇ ਇਹ 79.40 ਰੁਪਏ ਪ੍ਰਤੀ ਲੀਟਰ ਹੋ ਗਿਆ ਸੀ।


Share