ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 57 ਹਜ਼ਾਰ, 117 ਮਾਮਲੇ ਆਏ ਸਾਹਮਣੇ

548
Share

ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ‘ਚ ਕੋਰੋਨਾ ਦੇ ਹੁਣ ਤਕ ਕਰੀਬ 17 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ ਸਾਢੇ 36 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 57 ਹਜ਼ਾਰ, 117 ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਭਰ ‘ਚ ਹੁਣ ਤਕ ਕੋਰੋਨਾ ਦੇ ਕੁੱਲ 16 ਲੱਖ, 95 ਹਜ਼ਾਰ, 988 ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 10 ਲੱਖ, 94 ਹਜ਼ਾਰ, 374 ਮਰੀਜ਼ ਕੋਰੋਨਾ ਨੂੰ ਮਾਤ ਦੇਣ ‘ਚ ਕਾਮਯਾਬ ਹੋਏ ਹਨ।
ਦੇਸ਼ ‘ਚ ਕੋਰੋਨਾ ਦਾ ਰਿਕਵਰੀ ਰੇਟ 64.53% ਹੈ। ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਜਿੱਥੇ ਹੁਣ ਤਕ 04,22,118 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਹੁਣ ਤਕ ਦੋ ਲੱਖ, 56 ਹਜ਼ਾਰ, 158 ਮਰੀਜ਼ ਠੀਕ ਹੋ ਚੁੱਕੇ ਹਨ। ਜਦਕਿ ਇਕ ਲੱਖ, 50 ਹਜ਼ਾਰ, 662 ਐਕਟਿਵ ਕੇਸ ਹਨ। ਇਕੱਲੇ ਮਹਾਰਾਸ਼ਟਰ ‘ਚ 14,994 ਲੋਕਾਂ ਦੀ ਮੌਤ ਹੋ ਗਈ। ਪਿਛਲੇ 24 ਘੰਟਿਆਂ ‘ਚ ਇੱਥੇ 10,320 ਨਵੇਂ ਮਾਮਲੇ ਸਾਹਮਣੇ ਆਏ ਤੇ 265 ਲੋਕਾਂ ਦੀ ਮੌਤ ਹੋ ਗਈ।


Share