#CANADA

ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਹਾਈ ਕਮਿਸ਼ਨ ਦੇ ਸਟਾਫ਼ ਨੂੰ ਵਾਪਸ ਸੱਦਿਆ

ਟੋਰਾਂਟੋ, 6 ਅਕਤੂਬਰ (ਪੰਜਾਬ ਮੇਲ)- ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ ਹਾਈ ਕਮਿਸ਼ਨ ਤੋਂ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) ਜਾਂ ਸਿੰਗਾਪੁਰ ਵਿਚ ਤਬਦੀਲ ਕਰ ਦਿੱਤਾ ਹੈ।

Leave a comment