#INDIA

ਭਾਰਤ ਦੇ ਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ‘ਤੇ ਟਿੱਪਣੀ ਕਰਨ ਤੋਂ ਇਨਕਾਰ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਪਹਿਲੀ ਜੁਲਾਈ ਤੋਂ ਲਾਗੂ ਹੋਏ ਨਵੇਂ ਫੌਜਦਾਰੀ ਕਾਨੂੰਨਾਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਸਬੰਧਤ ਮੁੱਦੇ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹਨ। ਇਸ ਦਾ ਉਸ ਸਮਾਗਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜਿਸ ਵਿਚ ਹਾਜ਼ਰੀ ਭਰਨ ਲਈ ਉਹ ਆਏ ਹਨ… ਇਹ ਉਹ ਮੁੱਦੇ ਹਨ, ਜੋ ਸੁਪਰੀਮ ਕੋਰਟ ਅਤੇ ਸੰਭਾਵਤ ਤੌਰ ‘ਤੇ ਹੋਰ ਉੱਚ ਅਦਾਲਤਾਂ ਦੇ ਵਿਚਾਰ ਅਧੀਨ ਹਨ ਅਤੇ ਉਹ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕਰਨਗੇ। ਉਨ੍ਹਾਂ ਕੌਮੀ ਰਾਜਧਾਨੀ ਦੇ ਕੜਕੜਡੂਮਾ, ਸ਼ਾਸਤਰੀ ਪਾਰਕ ਅਤੇ ਰੋਹਿਨੀ ਵਿਚ ਤਿੰਨ ਵਾਧੂ ਅਦਾਲਤੀ ਇਮਾਰਤਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣ ਦੇ ਸਮਾਗਮ ਵਿਚ ਸ਼ਿਰਕਤ ਕੀਤੀ।