ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ ਪਾਜ਼ੀਟਿਵ

279
ਨਵੀਂ ਦਿੱਲੀ, 10 ਜਨਵਰੀ (ਪੰਜਾਬ ਮੇਲ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਇਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਨੂੰ ਬਿਮਾਰੀ ਦੇ ਹਲਕੇ ਲੱਛਣ ਹਨ ਅਤੇ ਉਹ ਘਰ ਵਿਚ ਹੀ ਇਕਾਂਤਵਾਸ ਹਨ। ਉਨ੍ਹਾਂ ਕਿਹਾ, ‘‘ਅੱਜ ਮੈਂ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੀਟਿਵ ਆਇਆ ਹਾਂ। ਮੈਂ ਘਰ ਵਿਚ ਹੀ ਇਕਾਂਤਵਾਸ ਹਾਂ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਮੇਰੇ ਸੰਪਰਕ ਵਿਚ ਆਉਣ ਵਾਲੇ ਲੋਕ ਆਪੋ-ਆਪਣਾ ਟੈਸਟ ਕਰਵਾਉਣ।’’