#INDIA

ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਮਰੀਕਾ ਦੌਰੇ ‘ਤੇ

ਨਵੀਂ ਦਿੱਲੀ, 25 ਦਸੰਬਰ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 6 ਰੋਜ਼ਾ ਦੌਰੇ ‘ਤੇ ਅਮਰੀਕਾ ਪਹੁੰਚ ਗਏ ਹਨ। ਡੋਨਲਡ ਟਰੰਪ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ ਤੋਂ ਬਾਅਦ ਇਹ ਭਾਰਤ ਵੱਲੋਂ ਅਮਰੀਕਾ ਦੀ ਪਹਿਲੀ ਉੱਚੀ ਪੱਧਰੀ ਯਾਤਰਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ, ”ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 24 ਤੋਂ 29 ਦਸੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ।” ਇਕ ਸੰਖੇਪ ਬਿਆਨ ਵਿਚ ਕਿਹਾ ਗਿਆ, ”ਉਹ ਪ੍ਰਮੁੱਖ ਦੁਵੱਲੇ, ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਆਪਣੇ ਹਮਰੁਤਬਾ ਆਗੂਆਂ ਨੂੰ ਮਿਲਣਗੇ।” ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੈਸ਼ੰਕਰ ਅਮਰੀਕਾ ਵਿਚ ਭਾਰਤ ਦੇ ਕੌਂਸਲ ਜਨਰਲਜ਼ ਦੇ ਸੰਮੇਲਨ ਦੀ ਪ੍ਰਧਾਨਗੀ ਵੀ ਕਰਨਗੇ।