ਭਾਰਤ ਨੇ ਇਕ ਰੋਜ਼ਾ ਕੌਮਾਂਤਰੀ ਮੈਚ ‘ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ

18
ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਮੈਚ ਜਿੱਤਣ ਮਗਰੋਂ ਮੈਦਾਨ ਵਿੱਚੋਂ ਬਾਹਰ ਆਉਂਦੇ ਹੋਏ।

ਰਾਏਪੁਰ, 21 ਜਨਵਰੀ (ਪੰਜਾਬ ਮੇਲ)- ਭਾਰਤ ਨੇ ਅੱਜ ਇੱਥੇ ਦੂਜੇ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ‘ਤੇ 2-0 ਨਾਲ ਕਬਜ਼ਾ ਕਰ ਲਿਆ ਹੈ। ਮੁਹੰਮਦ ਸ਼ਮੀ ਦੀ ਅਗਵਾਈ ਵਿਚ ਤੇਜ਼ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਨੇ ਨਿਊਜ਼ੀਲੈਂਡ ਨੂੰ 108 ਦੌੜਾਂ ‘ਤੇ ਸਮੇਟ ਦਿੱਤਾ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਕਪਤਾਨ ਰੋਹਿਤ ਸ਼ਰਮਾ ਦੇ ਅਰਧ ਸੈਂਕੜੇ (51 ਗੇਂਦਾਂ) ਅਤੇ ਸ਼ੁਭਮਨ ਗਿੱਲ ਦੀਆਂ ਨਾਬਾਦ 40 ਦੌੜਾਂ (53 ਗੇਂਦਾਂ) ਦੀ ਮਦਦ ਨਾਲ 20.1 ਓਵਰ ਵਿਚ 111 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।