ਭਾਰਤ ਬੰਦ ਦੀ ਸਫਲਤਾ ਤੋਂ ਬਾਅਦ ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ ਕਿਸਾਨ

454
Share

ਸੋਨੀਪਤ, 27 ਮਾਰਚ (ਪੰਜਾਬ ਮੇਲ)- ਭਾਰਤ ਬੰਦ ਦੀ ਸਫਲਤਾ ਤੋਂ ਬਾਅਦ ਹੁਣ ਕਿਸਾਨ ਹੋਲੀ ਮੌਕੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਕੁੰਡਲੀ ਸਰਹੱਦ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਹੋਲੀ ਦਾ ਤਿਉਹਾਰ ਮਨਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਸਰਕਾਰ ’ਤੇ ਦਬਾਅ ਪਾ ਕੇ ਜਲਦੀ ਗੱਲਬਾਤ ਦਾ ਰਾਹ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਸੋਨੀਪਤ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤਾ ਹੈ ਕਿ ਜੇ ਕਿਸੇ ਨੇ ਜਨਤਕ ਸਥਾਨਾਂ ’ਤੇ ਹੋਲੀ ਮਨਾਈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਉਧਰ ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਕਰੋਨਾ ਦਾ ਓਹਲੇ ਵਿਚ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Share