#INDIA

ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਪਹੁੰਚੀ : ਕੇਂਦਰੀ ਸਿਹਤ ਮੰਤਰਾਲਾ

– 7 ਮੌਤਾਂ: 1,170 ਮਿਲੀ ਛੁੱਟੀ
ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ‘ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆਂ, ਜਿਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਵਿਚ ਮਰੀਜ਼ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸੀ।
ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ, ਗੁਜਰਾਤ, ਕਰਨਾਟਕ, ਪੰਜਾਬ, ਤਾਮਿਲਨਾਡੂ ਸੂਬਿਆਂ ਵਿਚ ਇੱਕ-ਇੱਕ ਅਤੇ ਮਹਾਰਾਸ਼ਟਰ ਵਿਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੇਰਲ 1,147 ਸਰਗਰਮ ਮਾਮਲਿਆਂ ਨਾਲ ਮੋਹਰੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਸਿਹਤ ਅਤੇ ਆਯੂਸ਼ ਰਾਜ ਮੰਤਰੀ (ਆਜ਼ਾਦ ਚਾਰਜ) ਪ੍ਰਤਾਪਰਾਓ ਜਾਧਵ ਨੇ ਭਰੋਸਾ ਦਿੱਤਾ ਕਿ ਕੇਂਦਰ ਕਿਸੇ ਵੀ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹੈ।