#INDIA

ਭਾਰਤ ਵਿਚ ਕਰੋਨਾ ਦੇ 9111 ਨਵੇਂ ਮਰੀਜ਼ ਸਾਹਮਣੇ ਆਏ

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)-ਭਾਰਤ ਵਿਚ 24 ਘੰਟਿਆਂ ਵਿਚ ਕਰੋਨਾ ਦੇ 9,111 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਗੁਜਰਾਤ ਵਿੱਚ ਛੇ, ਉੱਤਰ ਪ੍ਰਦੇਸ਼ ਵਿੱਚ ਚਾਰ, ਦਿੱਲੀ ਅਤੇ ਰਾਜਸਥਾਨ ਵਿੱਚ ਤਿੰਨ-ਤਿੰਨ, ਮਹਾਰਾਸ਼ਟਰ ਅਤੇ ਬਿਹਾਰ ਵਿੱਚ ਦੋ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਕੇਰਲ ਅਤੇ ਤਾਮਿਲਨਾਡੂ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਕਾਰਨ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,31,141 ਹੋ ਗਈ ਹੈ।

Leave a comment