ਭਾਰਤ ਵੱਲੋਂ ਕਰੋਨਾ ਵੈਕਸੀਨ ਬਰਾਮਦਗੀ ’ਤੇ ਪਾਬੰਦੀ ਲਾਉਣ ਨਾਲ ਕਈ ਦੇਸ਼ ਨਾਰਾਜ਼

128
Share

ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)-ਦੇਸ਼ ’ਚ ਕੋਰੋਨਾ ਵਾਇਰਸ ਆਪਣੇ ਸਿਖਰ ’ਤੇ ਹੈ ਅਤੇ ਰੋਜ਼ਾਨਾ ਸਾਹਮਣੇ ਆਉਣ ਵਾਲੇ ਅੰਕੜੇ ਰਿਕਾਰਡ ਤੋੜ ਰਹੇ ਹਨ। ਉਥੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਟੀਕਾਕਰਨ ਮੁਹਿੰਮ ਦੀ ਰਫਤਾਰ ਨੂੰ ਵੀ ਵਧਾ ਦਿੱਤਾ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਅਸਥਾਈ ਤੌਰ ’ਤੇ ਕੁਝ ਦੇਸ਼ਾਂ ਨੇ ਵੈਕਸੀਨ ਬਰਾਮਦਗੀ ’ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਦੇ ਇਸ ਫੈਸਲੇ ਨਾਲ ਦੁਨੀਆਂ ਦੇ ਕਈ ਦੇਸ਼ ਨਾਰਾਜ਼ ਹਨ, ਉਨ੍ਹਾਂ ਦਾ ਦੋਸ਼ ਹੈ ਕਿ ਇਸ ਨਾਲ ਕਰੀਬ 92 ਗਰੀਬ ਦੇਸ਼ਾਂ ਲਈ ਵੈਕਸੀਨ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।
ਹਾਲਾਂਕਿ ਸੱਚਾਈ ਕੁਝ ਹੋਰ ਹੀ ਹੈ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ-ਬਿ੍ਰਟੇਨ ਸਮੇਤ ਜਿੰਨੇ ਵੀ ਅਮੀਰ ਦੇਸ਼ ਹਨ, ਉਨ੍ਹਾਂ ਨੇ ਪਹਿਲਾਂ ਹੀ ਵੈਕਸੀਨ ਦੀ ਵੱਡੀ ਗਿਣਤੀ ’ਤੇ ਕੰਟਰੋਲ ਕੀਤਾ ਹੋਇਆ ਹੈ। ਮੀਡੀਆ ’ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਸਾਊਦੀ ਅਰਬ, ਕੈਨੇਡਾ, ਬਿ੍ਰਟੇਨ ਅਤੇ ਅਮਰੀਕਾ ਵਰਗੇ ਅਮੀਰ ਦੇਸ਼ਾਂ ਨੂੰ ਪਹਿਲਾਂ ਹੀ ਵੈਕਸੀਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਭਾਰਤ ਦੇ ਸੀਰਮ ਇੰਸਟੀਚਿਊਟ ’ਚ ਬਣਾਈ ਜਾ ਰਹੀ ਔਕਸਫੋਰਡ-ਐਸਟ੍ਰਾਜੇਨੇਕਾ ਵੈਕਸੀਨ ’ਤੇ ਅਮੀਰ ਦੇਸ਼ਾਂ ਦਾ ਕੋਈ ਅਧਿਕਾਰ ਨਹੀਂ ਹੈ। ਹਾਲਾਂਕਿ ਇਹ ਵੈਕਸੀਨ ਸਿਰਫ ਭਾਰਤ ਲਈ ਵੀ ਨਹੀਂ ਹੈ ਪਰ ਇਸ ਨੂੰ ਦੁਨੀਆਂ ਦੇ 92 ਗਰੀਬ ਦੇਸ਼ਾਂ ਲਈ ਬਣਾਇਆ ਜਾਣਾ ਹੈ। ਦੇਸ਼ ’ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾਵਾਇਰਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤਾ ਹੈ, ਜਿਸ ਕਾਰਣ ਇਸ ਦੇ ਬਰਾਮਦਗੀ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।

Share