ਭਾਰਤ ਸਰਕਾਰ ਵੱਲੋਂ 14 ਅਪ੍ਰੈਲ ਨੂੰ ਦੇਸ਼ ਭਰ ’ਚ ਜਨਤਕ ਛੁੱਟੀ ਦਾ ਐਲਾਨ

70
Share

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)-ਕੇਂਦਰ ਸਰਕਾਰ ਨੇ ਡਾਕਟਰ ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ 14 ਅਪ੍ਰੈਲ ਨੂੰ ਆਪਣੇ ਸਾਰੇ ਦਫਤਰਾਂ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਕ ਅਧਿਕਾਰਤ ਆਦੇਸ਼ ਦੇ ਜ਼ਰੀਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਮਲੇ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫਤਰਾਂ ਤੋਂ ਇਲਾਵਾ, ਦੇਸ਼ ਭਰ ਦੀਆਂ ਇੰਡਸਟਰੀਜ਼ ਵੀ 14 ਅਪ੍ਰੈਲ ਨੂੰ ਬੰਦ ਰਹਿਣਗੀਆਂ।
ਕੇਂਦਰ ਨੇ ਪਿਛਲੇ ਸਾਲ ਵੀ ਇਸੇ ਤਰ੍ਹਾਂ ਦਾ ਐਲਾਨ ਕੀਤਾ ਸੀ, ਜਦੋਂ ਉਨ੍ਹਾਂ 14 ਅਪ੍ਰੈਲ ਨੂੰ ਰਾਸ਼ਟਰੀ ਛੁੱਟੀ ਵਜੋਂ ਘੋਸ਼ਿਤ ਕੀਤਾ ਸੀ। 14 ਅਪ੍ਰੈਲ 2021 ਨੂੰ ਅੰਬੇਡਕਰ ਦੀ 130ਵੀਂ ਜਯੰਤੀ ਹੋਵੇਗੀ।
ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ। ਉਹ ਇਕ ਪ੍ਰਸਿੱਧ ਸਮਾਜ ਸੁਧਾਰਕ ਸਨ। ਉਨ੍ਹਾਂ ਦਲਿਤ ਭਾਈਚਾਰੇ ਦੇ ਮੈਂਬਰਾਂ ਦੁਆਰਾ ਦਰਪੇਸ਼ ਅਸਮਾਨਤਾ, ਬੇਇਨਸਾਫੀ ਅਤੇ ਵਿਤਕਰੇ ਵਿਰੁੱਧ ਸਪੱਸ਼ਟ ਬੋਲਿਆ। ਉਹ ਭਾਰਤ ਦੇ ਸੰਵਿਧਾਨ ਦੇ ਇੱਕ ਪ੍ਰਮੁੱਖ ਆਰਕੀਟੈਕਟ ਮੰਨੇ ਜਾਂਦੇ ਹਨ ਅਤੇ ਸੁਤੰਤਰ ਭਾਰਤ ਦਾ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਬਣੇ ਸਨ। ਬਾਬਾ ਸਾਹਿਬ ਅੰਬੇਡਕਰ ਦਾ ਦਿਹਾਂਤ 6 ਦਸੰਬਰ ਨੂੰ 1956 ’ਚ ਹੋਇਆ ਸੀ। ਉਨ੍ਹਾਂ ਨੂੰ 1990 ’ਚ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ ਸੀ।

Share