#PUNJAB

ਭਿਆਨਕ ਗਰਮੀ ਕਾਰਨ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਮਾਨਸਾ, 20 ਮਈ (ਪੰਜਾਬ ਮੇਲ)- ਪੰਜਾਬ ਵਿਚ ਪੈ ਰਹੀ ਭਿਅਨਕ ਗਰਮੀ ਕਾਰਨ ਸਰਕਾਰ ਵੱਲੋਂ ਰਾਜ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਸ ਮੰਗ ਨੂੰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ 21 ਤੋਂ 31 ਮਈ ਤੱਕ ਇਹ ਛੁੱਟੀਆਂ ਕੀਤੀਆਂ ਗਈਆਂ ਹਨ, ਜਦੋਂਕਿ 1 ਜੂਨ ਤੋਂ 30 ਜੂਨ ਤੱਕ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਸਰਕਾਰੀ ਫੈਸਲੇ ਅਨੁਸਾਰ ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ‘ਚ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸਕੂਲਾਂ ਦਾ ਦਾ ਸਮਾਂ ਬਦਲਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਸੀ।