ਭਿ੍ਰਸ਼ਟਾਚਾਰ ਮਾਮਲੇ ’ਚ ਗਿ੍ਰਫ਼ਤਾਰ ਤਹਿਸੀਲ ਕਲਰਕ ਮੀਨੂੰ ਮੁਅੱਤਲ

110
Share

ਜਲੰਧਰ, 26 ਮਾਰਚ (ਪੰਜਾਬ ਮੇਲ)- ਭਿ੍ਰਸ਼ਟਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ ਤਹਿਸੀਲ ਕਲਰਕ ਮੀਨੂੰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਜਾਰੀ ਹੁਕਮ ਅਨੁਸਾਰ ਮੁਅੱਤਲ ਕੀਤੀ ਕਲਰਕ ਦਾ ਹੈੱਡਕੁਆਰਟਰ ਤਹਿਸੀਲ ਨਕੋਦਰ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਿ੍ਰਸ਼ਟਾਚਾਰ ਰੋਕਣ ਲਈ ਜਾਰੀ ਕੀਤੇ ਗਏ ਨੰਬਰ ’ਤੇ ਆਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜਲੰਧਰ ਤਹਿਸੀਲ ਦਫਤਰ ਵਿਚ ਕਲਰਕ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤਾ ਗਿਆ ਸੀ। ਪੰਜਾਬ ਨੂੰ ਰਿਸ਼ਵਤ ਮੁਕਤ ਕਰਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਹ ਪਹਿਲੀ ਕਾਰਵਾਈ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਉੱਗੀ ਪਿੰਡ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਨੇ ਇਹ ਸ਼ਿਕਾਇਤ ਕੀਤੀ ਸੀ। ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਬਜ਼ੀ ਵੇਚਦਾ ਹੈ ਤੇ ਉਸ ਦੀ ਧੀ ਨੂੰ ਨੌਕਰੀ ਦੁਆਉਣ ਲਈ ਕਲਰਕ ਮੀਨੂੰ ਨੇ ਉਸ ਕੋਲੋਂ ਸਾਢੇ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ।

Share