ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਹਟਾਏ ਸਿਹਤ ਮੰਤਰੀ ਵਿਜੈ ਸਿੰਗਲਾ ਪੁਲਿਸ ਵੱਲੋਂ ਗ੍ਰਿਫ਼ਤਾਰ

33
ਵਿਜੈ ਸਿੰਗਲਾ ਨੂੰ ਅਦਾਲਤ 'ਚ ਪੇਸ਼ ਕਰਨ ਲਿਜਾਂਦੀ ਹੋਈ ਪੁਲਿਸ।
Share

ਵਿਜੈ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ, 24 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ। ਇਸ ਦੌਰਾਨ ਸਿੰਗਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੁਲਿਸ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ ‘ਤੇ ਇਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਬਰਖਾਸਤ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


Share