#PUNJAB

ਮਜੀਠਾ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਲਬੀਰ ਗਿੱਲ ਹੋਣਗੇ ‘ਆਪ’ ਦੇ ਉਮੀਦਵਾਰ

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ‘ਚ ਸਮਾਗਮਾਂ ਦੌਰਾਨ ਅਸਿੱਧੇ ਤਰੀਕੇ ਨਾਲ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦਾ ਅਗਾਮੀ ਅਸੈਂਬਲੀ ਚੋਣਾਂ ਲਈ ਉਮੀਦਵਾਰ ਐਲਾਨਿਆ। ਆਮ ਆਦਮੀ ਪਾਰਟੀ ਨੇ ਜੁਲਾਈ 2025 ‘ਚ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਸੀ।
ਤਲਬੀਰ ਸਿੰਘ ਗਿੱਲ ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਹੇ ਹਨ ਅਤੇ ਗਿੱਲ ਨੇ ਅੰਮ੍ਰਿਤਸਰ ਦੱਖਣੀ ਤੋਂ ਸਾਲ 2022 ‘ਚ ਚੋਣ ਲੜੀ ਸੀ। ਤਲਬੀਰ ਗਿੱਲ ਨੇ 4 ਮਾਰਚ 2024 ਨੂੰ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦਾ ਪੱਲਾ ਫੜ ਲਿਆ ਸੀ। ਆਮ ਆਦਮੀ ਪਾਰਟੀ ਨੇ ਮਜੀਠਾ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ‘ਚ ਵੱਡੀ ਜਿੱਤ ਹਾਸਲ ਕੀਤੀ ਸੀ। ਅਗਲੀ ਵਿਧਾਨ ਸਭਾ ਚੋਣ ‘ਚ ਹੁਣ ‘ਆਪ’ ਦੇ ਤਲਬੀਰ ਸਿੰਘ ਗਿੱਲ ਵਿਰੋਧੀ ਉਮੀਦਵਾਰਾਂ ਨੂੰ ਟੱਕਰ ਦੇਣਗੇ।