ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

179
Share

ਚੰਡੀਗੜ੍ਹ,  10 ਜਨਵਰੀ (ਪੰਜਾਬ ਮੇਲ)-ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਡਰੱਗ ਕੇਸ ਵਿਚ ਫਸੇ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਕਰਦੇ ਹੋਏ ਇਹ ਹੁਕਮ ਸੁਣਾਏ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਨੂੰ ਬਿਕਰਮ ਮਜੀਠੀਆ ਅਤੇ ਅਕਾਲੀ ਦਲ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

ਗ੍ਰਿਫ਼ਤਾਰੀ ਤੋਂ ਬਚਣ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਮੋਹਾਲੀ ਕੋਰਟ ਵਿਚ ਅਗਾਊਂ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਮਜੀਠੀਆ ’ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਸਟਡੀ ਵਿਚ ਇੰਟੈਰੋਗੇਸ਼ਨ ਜ਼ਰੂਰੀ ਹੈ। ਇਸ ਦਰਮਿਆਨ ਪੰਜਾਬ ਸਰਕਾਰ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ।


Share