ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ

977

ਮੋਹਾਲੀ, 15 ਮਈ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਵੀਰਵਾਰ ਦੇਰ ਰਾਤ ਦਿਹਾਂਤ ਹੋ ਗਿਆ। ਉਹ ਫੋਰਟਿਸ ਹਸਪਤਾਲ ਵਿਚ ਤਕਰੀਬਨ 15 ਦਿਨਾਂ ਤੋਂ ਦਾਖਲ ਸਨ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸ਼ੂਗਰ ਦੀ ਬੀਮਾਰੀ ਸੀ, ਜੋ ਦਿਲ ਅਤੇ ਗੁਰਦੇ ‘ਤੇ ਵੀ ਅਸਰ ਪਾਉਣ ਲੱਗੀ ਸੀ। ਜ਼ਿਕਰਯੋਗ ਹੈ ਕਿ ਲਗਭਗ ਇਕ ਮਹੀਨਾ ਪਹਿਲਾਂ ਉਨ੍ਹਾਂ ਦੀ ਪਤਨੀ ਦਾ ਵੀ ਦਿਹਾਂਤ ਹੋ ਗਿਆ ਸੀ। ਵੱਡੇ ਭਰਾ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦਾ 5 ਵਾਰ ਮੁੱਖ ਮੰਤਰੀ ਬਣਾਉਣ ਵਿਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।