#INDIA

ਮਨੀਪੁਰ ‘ਚ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਲੋਕਾਂ ਦੀ ਕੀਤੀ ਗਈ ਹੱਤਿਆ; ਐੱਫ.ਆਈ.ਆਰ. ‘ਚ ਦਾਅਵਾ

ਇੰਫਾਲ, 21 ਜੁਲਾਈ (ਪੰਜਾਬ ਮੇਲ)- ਮਨੀਪੁਰ ‘ਚ ਦੋ ਔਰਤਾਂ ਨੂੰ ਨਗਨ ਕਰ ਕੇ ਪਰੇਡ ਕਰਾਉਣ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਵਿਚ ਦੋਸ਼ ਲਾਇਆ ਗਿਆ ਕਿ ਇਨ੍ਹਾਂ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਂਗਪੋਕਪੀ ਜ਼ਿਲ੍ਹੇ ਦੇ ਪਿੰਡ ਵਿਚ ਦਾਖ਼ਲ ਹੋਇਆ ਅਤੇ ਉਸ ਨੇ ਘਰਾਂ ਵਿਚ ਲੁੱਟ-ਖੋਹ ਕੀਤੀ, ਅੱਗ ਲਾਈ, ਲੋਕਾਂ ਦੀ ਹੱਤਿਆ ਕੀਤੀ ਤੇ ਔਰਤਾਂ ਨਾਲ ਜਬਰ-ਜਨਾਹ ਕੀਤਾ ਗਿਆ। ਇਸ ਐੱਫ.ਆਈ.ਆਰ. ਵਿਚ ਦਾਅਵਾ ਕੀਤਾ ਗਿਆ ਹੈ ਕਿ ਭੀੜ ਨੇ ਚਾਰ ਮਈ ਨੂੰ ਆਪਣੀ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਇੱਕ ਵਿਅਕਤੀ ਦੀ ਹੱਤਿਆ ਕੀਤੀ ਸੀ। ਇਸ ਮਗਰੋਂ ਦੋਵਾਂ ਔਰਤਾਂ ਨੂੰ ਨਗਨ ਕਰ ਕੇ ਘੁਮਾਇਆ ਗਿਆ ਅਤੇ ਦੂਸਰੇ ਲੋਕਾਂ ਸਾਹਮਣੇ ਹੀ ਉਨ੍ਹਾਂ ਨਾਲ ਜਬਰ-ਜਨਾਹ ਕੀਤਾ ਗਿਆ।

Leave a comment