#INDIA

ਮਨੀਪੁਰ ਹਿੰਸਾ ਦੇ 6 ਮਾਮਲਿਆਂ ਦੀ ਜਾਂਚ ਕਰ ਰਹੀ ਸੀ.ਬੀ.ਆਈ. ਵੱਲੋਂ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਮਨੀਪੁਰ ‘ਚ ਹਿੰਸਾ ਨਾਲ ਸਬੰਧਤ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧ ਵਿਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅਧਿਕਾਰੀਆਂ ਮੁਤਾਬਕ ਨਿਰਧਾਰਤ ਪ੍ਰਕਿਰਿਆ ਅਨੁਸਾਰ ਸੰਘੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਰਾਜ ਪੁਲਿਸ ਤੋਂ ਐੱਫ.ਆਈ.ਆਰਜ਼ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ ਅਤੇ ਅੱਗੇ ਦੀ ਜਾਂਚ ਜਾਰੀ ਹੈ।

Leave a comment