ਮਨੀਸ਼ ਸਿਸੋਦੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ‘ਚ ਹੰਸ ਰਾਜ ਹੰਸ ਦੀ ਜ਼ਮਾਨਤ ਮਨਜ਼ੂਰ

556
Share

ਨਵੀਂ ਦਿੱਲੀ, 29 ਅਕਤੂਬਰ (ਪੰਜਾਬ ਮੇਲ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਾਇਰ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦੇ ਮਾਮਲੇ ‘ਚ ਇੱਥੋਂ ਦੀ ਅਦਾਲਤ ਨੇ ਅੱਜ ਭਾਜਪਾ ਆਗੂ ਹੰਸ ਰਾਜ ਹੰਸ ਦੀ ਜ਼ਮਾਨਤ ਮਨਜ਼ੂਰ ਕਰ ਲਈ। ਅਦਾਲਤੀ ਸੰਮਨਾਂ ‘ਤੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਅਦਾਲਤ ਵਿੱਚ ਪੇਸ਼ ਹੋਣ ਅਤੇ ਜ਼ਮਾਨਤ ਦੀ ਅਰਜ਼ੀ ਲਗਾਏ ਜਾਣ ਤੋਂ ਬਾਅਦ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਸ਼ਾਲ ਪਹੁਜਾ ਨੇ ਉਨ੍ਹਾਂ ਨੂੰ 20,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ।


Share