ਮਨੀ ਲਾਂਡਰਿੰਗ ਕੇਸ: ਅਦਾਕਾਰਾ ਲੀਨਾ ਮਾਰੀਆ ਪੌਲ ਦੀ ਪੁਲਿਸ ਹਿਰਾਸਤ ’ਚ ਵਾਧਾ

455
Share

ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਕਾਲੇ ਧਨ ਨੂੰ ਸਫੈਦ ਬਣਾਉਣ ਦੇ 200 ਕਰੋੜ ਰੁਪਏ ਦੇ ਮਾਮਲੇ ਵਿਚ ਅੱਜ ਅਦਾਕਾਰਾ ਲੀਨਾ ਮਾਰੀਆ ਪੌਲ ਦੀ ਹਿਰਾਸਤ ਇਕ ਹਫਤਾ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪਰਵੀਨ ਸਿੰਘ ਦੀ ਅਦਾਲਤ ’ਚ ਅੱਜ ਅਦਾਕਾਰਾ ਨੂੰ ਪੁਲਿਸ ਹਿਰਾਸਤ ਸਮਾਪਤ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ, ਜਿਥੇ ਉਸ ਦੀ ਪੁਲਿਸ ਹਿਰਾਸਤ ਹੋਰ ਵਧਾ ਦਿੱਤੀ ਗਈ। ਇਸ ਤੋਂ ਪਹਿਲਾਂ ਅਦਾਲਤ ਨੇ ਪੌਲ ਦੇ ਪਤੀ ਨੂੰ ਹਿਰਾਸਤ ’ਚ ਲੈਣ ਦੇ ਹੁਕਮ ਦਿੱਤੇ ਸਨ। ਇਨ੍ਹਾਂ ਦੋਵਾਂ ਨੇ ਫੋਰਟਿਸ ਹੈਲਥਕੇਅਰ ਦੇ ਸ਼ਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਨਾਲ ਧੋਖਾਧੜੀ ਕੀਤੀ ਸੀ।

Share