#INDIA

ਮਨੀ ਲਾਂਡਰਿੰਗ ਮਾਮਲਾ: ਈ.ਡੀ. ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੰਮਨ

-ਅਗਲੇ ਹਫਤੇ ਬਿਆਨ ਦਰਜ ਕਰਨ ਲਈ ਕਿਹਾ
ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਅਗਲੇ ਹਫ਼ਤੇ ਸੂਬੇ ਦੀ ਰਾਜਧਾਨੀ ਰਾਂਚੀ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਸੋਰੇਨ ਨੂੰ ਕਿਸ ਕੇਸ ਵਿਚ ਸੱਦਿਆ ਗਿਆ ਹੈ। ਜ਼ਿਕਰਯੋਗ ਹੈ ਕਿ ਈ.ਡੀ. ਨੇ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਤੋਂ ਗੈਰਕਾਨੂੰਨੀ ਮਾਈਨਿੰਗ ਨਾਲ ਜੁੜੇ ਇੱਕ ਮਾਮਲੇ ਵਿਚ ਪਹਿਲਾਂ ਵੀ ਪੁੱਛਗਿੱਛ ਕੀਤੀ ਸੀ।

Leave a comment