#INDIA

ਮਨੀ ਲਾਂਡਰਿੰਗ ਮਾਮਲਾ: Sisodia ਦੀ ਨਿਆਇਕ ਹਿਰਾਸਤ ‘ਚ 22 ਦਸੰਬਰ ਤੱਕ ਵਾਧਾ

ਨਵੀਂ ਦਿੱਲੀ, 23 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਸਬੰਧੀ ਕਥਿਤ ਮਨੀ ਲਾਂਡਰਿੰਗ ਘਪਲੇ ਦੇ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 22 ਦਸੰਬਰ ਤੱਕ ਵਧਾ ਦਿੱਤੀ ਹੈ। ਸੀ.ਬੀ.ਆਈ. ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ‘ਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਸੀ।