ਮਨੀ ਲਾਂਡਰਿੰਗ ਮਾਮਲੇ ’ਚ ਅਦਾਕਾਰਾ ਜੈਕਲੀਨ ਫਰਨਾਡਿਜ਼ ਨੂੰ ਮਿਲੀ ਅੰਤਰਿਮ ਜ਼ਮਾਨਤ

52
Share

ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ
ਨਵੀਂ ਦਿੱਲੀ, 26 ਸਤੰਬਰ (ਪੰਜਾਬ ਮੇਲ)- ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਬੌਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਫਰਨਾਂਡਿਜ਼ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ’ਤੇ ਰਾਹਤ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ 31 ਅਗਸਤ ਨੂੰ ਜੱਜ ਪ੍ਰਵੀਨ ਸਿੰਘ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਫਰਨਾਂਡਿਜ਼ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਾਮਲੇ ਦੀ ਜਾਂਚ ਦੇ ਸਬੰਧ ’ਚ ਫਰਨਾਂਡਿਜ਼ ਨੂੰ ਕਈ ਵਾਰ ਪੁੱਛ ਪੜਤਾਲ ਲਈ ਬੁਲਾਇਆ ਜਾ ਚੁੱਕਾ ਹੈ। ਸਪਲੀਮੈਂਟਰੀ ਚਾਰਜਸ਼ੀਟ ਵਿਚ ਉਸ ਨੂੰ ਪਹਿਲੀ ਵਾਰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

Share