#INDIA

ਮਨੀ ਲਾਂਡਰਿੰਗ ਮਾਮਲੇ ’ਚ ਰਾਬਰਟ ਵਾਡਰਾ ਦੀ ਪੇਸ਼ਗੀ ਜ਼ਮਾਨਤ ਨੂੰ ਈ.ਡੀ. ਵੱਲੋਂ ਚੁਣੌਤੀ

ਨਵੀਂ ਦਿੱਲੀ, 17 ਅਗਸਤ (ਪੰਜਾਬ ਮੇਲ)- ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਰਾਬਰਟ ਵਾਡਰਾ ਨੂੰ ਦਿੱਤੀ ਗਈ ਪੇਸ਼ਗੀ ਜ਼ਮਾਨਤ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ ਤੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਕਾਬਿਲੇਗੌਰ ਹੈ ਕਿ ਰਾਬਰਟ ਵਾਡਰਾ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਹਨ।
ਈ.ਡੀ. ਦੇ ਵਕੀਲ ਨੇ ਕਿਹਾ ਕਿ ਵਾਡਰਾ ਵੱਲੋਂ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਗਈ ਉਲੰਘਣਾ ਬਾਰੇ ਇਕ ਹੋਰ ਹਲਫਨਾਮਾ ਦਾਇਰ ਕਰਨਗੇ ਤੇ ਇਸ ਨੂੰ ਅਦਾਲਤ ਅੱਗੇ ਪੇਸ਼ ਕਰਨ ਲਈ ਸਮੇਂ ਦੀ ਮੰਗ ਕਰਨਗੇ। ਇਸ ਮਗਰੋਂ ਜਸਟਿਸ ਸੁਧੀਰ ਕੁਮਾਰ ਜੈਨ ਨੇ ਹਲਫਨਾਮਾ ਦਾਇਰ ਕਰਨ ਲਈ ਈ. ਡੀ. ਦੋ ਹਫਤਿਆਂ ਦਾ ਸਮਾਂ ਦਿੱਤਾ ਤੇ ਕੇਸ ਦੀ ਸੁਣਵਾਈ ਸਤੰਬਰ ਮਹੀਨੇ ਤੱਕ ਮੁਲਤਵੀ ਕਰ ਦਿੱਤੀ।

Leave a comment