ਮਰਨ ਵਰਤ ਤੇ ਬੈਠੇ ਬੇਰੁਜ਼ਗਾਰ ਬਲਵਿੰਦਰ ਫ਼ਿਰੋਜ਼ਪੁਰ ਦੀ ਸਰੀਰਕ ਹਾਲਤ ਬਣੀ ਨਾਜ਼ੁਕ 

283
Share

25ਵੇਂ ਦਿਨ ਵੀ ਟੈਂਕੀ ਉਪਰ ਡਟੇ ਰਹੇ ਬੇਰੁਜ਼ਗਾਰ ਅਧਿਆਪਕ

ਖਰੜ, 14 ਨਵੰਬਰ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ) – ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 25ਵੇੰ ਦਿਨ ਵੀ ਦੇਸੂਮਾਜਰਾ ਵਿਖੇ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ ਤੇ ਮਰਨ ਵਰਤ ਤੇ ਬੈਠੇ ਬਲਵਿੰਦਰ ਫ਼ਿਰੋਜ਼ਪੁਰ ਦੀ ਦਾ ਮਰਨ ਵਰਤ ਅੱਜ ਚੌਥੇ ਦਿਨ ਵਿੱਚ ਦਾਖਿਲ ਹੋ ਚੁੱਕਿਆ ਹੈ, ਲਗਾਤਾਰ ਪੰਜ ਦਿਨ ਮਰਨ ਵਰਤ ਕਾਰਨ ਬਲਵਿੰਦਰ ਫ਼ਿਰੋਜ਼ਪੁਰ ਦੇ ਹੱਥਾਂ ਪੈਰਾਂ ਨੂੰ ਦਰਦ ਹੋਣਾ ਸ਼ੁਰੂ ਹੋ ਚੁੱਕਿਆ ਹੈ, ਜਿਸ ਕਰਕੇ ਉਹਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੁਰਿੰਦਰਪਾਲ ਗੁਰਦਾਸਪੁਰ, ਮਨੀਸ਼ ਮੋਗਾ, ਸੋਨੂੰ ਬਾਵਾ ਜਲਾਲਾਬਾਦ, ਗੁਲਸਨ ਮਾਨਸਾ, ਬਲਵਿੰਦਰ ਕਾਕਾ, ਵਿਸਾਲ ਤੇ ਅੰਜਲੀ ਰਾਣੀ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ, ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ।
ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਜਿਹੜੀ ਕਿ ਏ.ਜੀ. ਪੰਜਾਬ ਦੇ ਵੱਲੋਂ ਇੱਕ ਫਾਈਲ ਦੇ ਰਾਹੀਂ ਲਗਾ ਕੇ ਹੱਲ ਕੀਤੀ ਜਾ ਸਕਦੀ ਹੈ, ਪਰ ਏ.ਜੀ. ਪੰਜਾਬ ਵੱਲੋਂ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ 6635 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਤੇ 22 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸਰਕਾਰ ਦੇ ਵੱਲੋਂ ਪੂਰੀ ਕਰਨ ਵਿੱਚ ਕੋਈ ਵੀ ਰੁਚੀ ਨਹੀਂ ਵਿਖਾਈ ਦੇ ਰਹੀ। ਭਰਤੀ ਦੀ ਪ੍ਰਕਿਰਿਆ ਨੂੰ ਜਾਣ ਬੁੱਝ ਕੇ ਲਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਦੂਜੇ ਪਾਸੇ ਜਿਹੜੀ ਸਟੇਅ ਲੱਗੀ ਹੋਈ ਹੈ ਉਸ ਨੂੰ ਹਟਾਉਣ ਦੇ ਲਈ ਏ.ਜੀ ਪੰਜਾਬ ਦੇ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ।

Share