#INDIA

ਮਸ਼ਹੂਰ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਮੁੰਬਈ, 9 ਮਾਰਚ (ਪੰਜਾਬ ਮੇਲ)- ਮਸ਼ਹੂਰ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਅਦਾਕਾਰ ਅਨੁਪਮ ਖੇਰ ਨੇ ਦਿੱਤੀ। ਕੌਸ਼ਿਕ 66 ਸਾਲਾਂ ਦੇ ਸਨ। ਖੇਰ ਨੇ ਕਿਹਾ ਕਿ ਕੌਸ਼ਿਕ ਦਿੱਲੀ ਵਿੱਚ ਆਪਣੇ ਦੋਸਤ ਦੇ ਘਰ ਸੀ, ਜਦੋਂ ਉਨ੍ਹਾਂ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ। ਖੇਰ ਨੇ ਦੱਸਿਆ, ‘ਬੇਚੈਨੀ ਮਹਿਸੂਸ ਕਰਨ ਤੋਂ ਬਾਅਦ ਕੌਸ਼ਿਕ ਨੇ ਡਰਾਈਵਰ ਨੂੰ ਹਸਪਤਾਲ ਲਿਜਾਣ ਲਈ ਕਿਹਾ। ਉਨ੍ਹਾਂ ਨੂੰ ਦੇਰ ਰਾਤ ਕਰੀਬ 1 ਵਜੇ ਹਸਪਤਾਲ ਲਿਜਾਂਦੇ ਸਮੇਂ ਦਿਲ ਦਾ ਦੌਰਾ ਪਿਆ।

Leave a comment