#PUNJAB

ਮਸ਼ਹੂਰ ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ ਕਰੋੜਾਂ ਦੀ ਠੱਗੀ

-ਠੱਗੀ ਮਾਰਨ ਵਾਲੇ  ਮਾਂ-ਪੁੱਤ ਗ੍ਰਿਫ਼ਤਾਰ
ਅੰਮ੍ਰਿਤਸਰ, 17 ਫਰਵਰੀ (ਪੰਜਾਬ ਮੇਲ)- ਮਹਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ 1 ਕਰੋੜ 3 ਲੱਖ 73000 ਦੀ ਠੱਗੀ ਮਾਰਨ ਵਾਲੇ ਮਾਂ-ਪੁੱਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੀ ਗਈ ਮੁਲਜ਼ਮ ਜਸਵੀਰ ਕੌਰ ਦਾ ਪਤੀ ਅਤੇ ਨੂੰਹ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾ ਰਹੀ ਹੈ।
ਥਾਣਾ ਮਹਿਣਾ ਦੀ ਪੁਲਿਸ ਵੱਲੋਂ ਪਿੰਡ ਝੱਬੇਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਪਤੀ-ਪਤਨੀ ਉਸ ਦੇ ਬੇਟੇ ਤੇ ਉਸ ਦੀ ਨੂੰਹ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੇ ਪੁਰਾਣੇ ਵਹੀਕਲ ਜਿਵੇਂ ਬੇਲਰ ਟਰੈਕਟਰ ਟਰਾਲੇ ਆਦਿ ਖਰੀਦ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ਸਿੱਪੀ ਗਿੱਲ ਦੇ ਪਿਤਾ ਜੋਗਿੰਦਰ ਸਿੰਘ ਨੂੰ ਝਾਂਸੇ ਵਿਚ ਲੈ ਕੇ ਠੱਗੀ ਮਾਰੀ ਹੈ।
ਸਿੱਪੀ ਗਿੱਲ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।