ਮੁੰਬਈ, 16 ਅਕਤੂਬਰ (ਪੰਜਾਬ ਮੇਲ)- ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੇ ਭਾਣਜੇ ਅਤੇ ਅਦਾਕਾਰ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਅਦਾਕਾਰ ਨੂੰ ਮੁੰਬਈ ਪੁਲਸ ਵੱਲੋਂ ਇੱਕ ਨੋਟਿਸ ਮਿਲਿਆ ਹੈ, ਜਿਸ ਵਿਚ ਉਨ੍ਹਾਂ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਮੁੰਬਈ ਦੇ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤੀ ਗਈ ਹੈ।
ਇੱਥੇ ਦੱਸ ਦੇਈਏ ਕਿ ਇਮਰਾਨ ਖਾਨ ਕੋਲ ਅਮਰੀਕੀ ਨਾਗਰਿਕਤਾ ਅਤੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ.ਸੀ.ਆਈ.) ਦਾ ਦਰਜਾ ਹੈ। ਇਸ ਲਈ, ਭਾਰਤੀ ਨਾਗਰਿਕ ਨਾ ਹੋਣ ਦੇ ਬਾਵਜੂਦ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਜਾਂ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣਾ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਇਸ ਪ੍ਰਦਰਸ਼ਨ ਦੇ ਸਬੰਧ ‘ਚ ਅਦਾਕਾਰ ਨੂੰ ਹਿਰਾਸਤ ਵਿਚ ਵੀ ਲਿਆ ਸੀ।
ਮਸ਼ਹੂਰ ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

