ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

276
Share

ਇੰਦੌਰ (ਮੱਧ ਪ੍ਰਦੇਸ਼), 11 ਅਗਸਤ (ਪੰਜਾਬ ਮੇਲ)- ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਕਰੋਨਾ ਹੋਣ ਤੋਂ ਬਾਅਦ ਇਥੋਂ ਦੇ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਦਿਲ ਦਾ ਦੌਰਾ ਪਿਆ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ 70 ਸਾਲਾ ਸ਼ਾਇਰ ਨੇ ਖ਼ੁਦ ਟਵੀਟ ਕਰਕੇ ਆਪਣੀ ਬਿਮਾਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਮੇਰੇ ਕਰੋਨਾ ਟੈਸਟ ਸੋਮਵਾਰ ਨੂੰ ਕੀਤਾ ਗਿਆ ਸੀ ਤੇ ਇਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਕ੍ਰਿਪਾ ਕਰਕੇ ਬਿਮਾਰੀ ਨੂੰ ਜਲਦੀ ਤੋਂ ਜਲਦੀ ਹਰਾਉਣ ਲਈ ਦੁਆ ਕਰੋ।”


Share