ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

786
Share

ਐੱਸ.ਏ.ਐੱਸ. ਨਗਰ (ਮੁਹਾਲੀ), 16 ਮਈ (ਪੰਜਾਬ ਮੇਲ)- ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ (96) ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਹੈ। ਉਹ 8 ਮਈ ਤੋਂ ਇੱਥੋਂ ਦੇ ਪ੍ਰਾਈਵੇਟ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਉਨ੍ਹਾਂ ਨੂੰ ਦੋ ਵਾਰ ਦਿਲ ਦਾ ਦੌਰਾ ਪੈ ਚੁੱਕਾ ਹੈ। ਆਈ.ਸੀ.ਯੂ. ਵਾਰਡ ਵਿਚ ਉਹ ਵੈਂਟੀਲੇਟਰ ‘ਤੇ ਹਨ। ਵੱਖ-ਵੱਖ ਖੇਡ ਜਥੇਬੰਦੀਆਂ, ਹਾਕੀ ਖਿਡਾਰੀਆਂ ਤੇ ਹੋਰਨਾਂ ਵੱਲੋਂ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ ਹੈ।


Share