#PUNJAB

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 205 ਸਿੱਖਾਂ ਦਾ ਜਥਾ 21 ਜੂਨ ਨੂੰ ਪਾਕਿਸਤਾਨ ਹੋਵੇਗਾ ਰਵਾਨਾ

ਚੰਡੀਗੜ੍ਹ/ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- 205 ਸਿੱਖ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਗੁਆਂਢੀ ਦੇਸ਼ ਵਿਚਲੇ ਗੁਰਧਾਮਾਂ ਦੇ ਦਰਸ਼ਨ ਵੀ ਕਰੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਲੈਣ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਹਨ, ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ 30 ਜੂਨ ਨੂੰ ਭਾਰਤ ਪਰਤੇਗਾ।

Leave a comment