ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਅਸਤੀਫ਼ਾ

478
Share

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ 15 ਦਿਨਾਂ ’ਚ ਮੁੱਢਲੀ ਜਾਂਚ ਮੁਕੰਮਲ ਕਰਨ ਦੇ ਹੁਕਮ
ਮੁੰਬਈ, 5 ਅਪ੍ਰੈਲ (ਪੰਜਾਬ ਮੇਲ)- ਮੁੰਬਈ ਦੇ ਸਾਬਕਾ ਪੁਲਿਸ ਮੁਖੀ ਪਰਮਬੀਰ ਸਿੰਘ ਵੱਲੋਂ ਲਾਏ ਭਿ੍ਰਸ਼ਟਾਚਾਰ ਦੇ ਦੋਸ਼ਾਂ ਕਰਕੇ ਚਹੁੰਪਾਸਿਓਂ ਘਿਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੇਤੇ ਰਹੇ ਕਿ ਅੱਜ ਸਵੇਰੇ ਬੰਬੇ ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਮੁੱਢਲੀ ਜਾਂਚ 15 ਦਿਨਾਂ ਅੰਦਰ ਮੁਕੰਮਲ ਕਰਨ ਦੀ ਤਾਕੀਦ ਕੀਤੀ ਸੀ। ਮੁੰਬਈ ਪੁਲਿਸ ਦੇ ਸਾਬਕਾ ਮੁਖੀ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਲਿਖੇ ਇਕ ਪੱਤਰ ਵਿਚ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ’ਤੇ ਜਬਰੀ ਵਸੂਲੀ ਲਈ ਪੁਲਿਸ ਅਧਿਕਾਰੀਆਂ ’ਤੇ ਦਬਾਅ ਪਾਉਣ ਦਾ ਦੋਸ਼ ਲਾਇਆ ਸੀ। ਚੀਫ਼ ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਗਿਰੀਸ਼ ਕੁਲਕਰਨੀ ਨੇ ਕਿਹਾ ਕਿ ਪਟੀਸ਼ਨਰ ਵੱਲੋਂ ਲਾਏ ਗਏ ਦੋਸ਼ ‘ਅਸਧਾਰਨ’ ਤੇ ‘ਨਿਵੇਕਲੇ’ ਹਨ, ਜਿਸ ਦੀ ਨਿਰਪੱਖ ਜਾਂਚ ਕਰਵਾਉਣੀ ਬਣਦੀ ਹੈ।

Share