ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਖਿਲਾਫ ਲਗਾਏ ਗੰਭੀਰ ਦੋਸ਼ਾਂ ਦੀ ਹੋਵੇ ਡੂੰਘਾਈ ਨਾਲ ਜਾਂਚ : ਸ਼ਰਦ ਪਵਾਰ

82
Share

ਮੁੰਬਈ, 21 ਮਾਰਚ (ਪੰਜਾਬ ਮੇਲ)- ਐੱਨ.ਸੀ.ਪੀ. ਦੇ ਪ੍ਰਧਾਨ ਸ਼ਰਦ ਪਵਾਰ ਨੇ ਐਤਵਾਰ ਨੂੰ ਕਿਹਾ ਕਿ ਮੁੰਬਈ ਦੇ ਸਾਬਕਾ ਪੁਲਿਸ ਮੁਖੀ ਪਰਮ ਬੀਰ ਸਿੰਘ ਦੁਆਰਾ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਲਗਾਏ ਗਏ ਦੋਸ਼ ਗੰਭੀਰ ਹਨ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਜ਼ਰੂਰਤ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਰਾਜ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਪੁਲਿਸ ਅਧਿਕਾਰੀਆਂ ਨੂੰ ਬਾਰਾਂ ਅਤੇ ਹੋਟਲਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਉਗਰਾਹੀ ਕਰਨ ਲਈ ਕਿਹਾ ਸੀ। ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਪਵਾਰ ਨੇ ਸੁਝਾਅ ਦਿੱਤਾ ਕਿ ਮੁੱਖ ਮੰਤਰੀ ਊਧਵ ਠਾਕਰੇ ਇਸ ਮਾਮਲੇ ’ਚ ਫੈਸਲਾ ਲੈਣਗੇ ਅਤੇ ਦੇਸ਼ਮੁਖ ਖ਼ਿਲਾਫ਼ ਕਾਰਵਾਈ ਵੀ ਕਰਨਗੇ। ਉਨ੍ਹਾਂ ਕਿਹਾ ਕਿ ਸਚਿਨ ਵਾਜ਼ੇ ਨੂੰ ਬਹਾਲ ਕਰਨ ਲਈ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਰਾਜ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਸ਼੍ਰੀ ਪਵਾਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਝਾਅ ਦੇਣਗੇ ਕਿ ਉਹ ਪਰਮ ਬੀਰ ਸਿੰਘ ਦੁਆਰਾ ਕੀਤੇ ਦਾਅਵਿਆਂ ਦੀ ਜਾਂਚ ਕਰਨ ਲਈ ਸਾਬਕਾ ਆਈ.ਪੀ.ਐੱਸ. ਅਧਿਕਾਰੀ ਜੂਲੀਓ ਰਿਬੇਰੋ ਦੀ ਮਦਦ ਲੈਣ।’’

Share