#INDIA

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਵੱਲੋਂ Congress ਤੋਂ ਅਸਤੀਫਾ

ਭਾਜਪਾ ‘ਚ ਸ਼ਾਮਲ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਝਟਕਾ ਦਿੰਦੇ ਹੋਏ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿਚ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਚਵਾਨ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਦੇ ਕੰਮਕਾਜ ਤੋਂ ਨਾਖੁਸ਼ ਸਨ।