ਮੁੰਬਈ, 23 ਮਾਰਚ (ਪੰਜਾਬ ਮੇਲ)- ਪੰਜਾਬ ਪੁਲੀਸ ਵੱਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਮਹਾਰਾਸ਼ਟਰ ਪੁਲੀਸ ਵੀ ਚੌਕਸ ਹੋ ਗਈ ਹੈ। ਮਹਾਰਾਸ਼ਟਰ ਪੁਲੀਸ ਨੇ ਨਾਂਦੇੜ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਪੁਲੀਸ ਨੇ ਕਿਹਾ ਕਿ ਨਾਂਦੇੜ ਆਣ-ਜਾਣ ਵਾਲੇ ਹਰ ਵਿਅਕਤੀ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਰਾਜ ਪੁਲੀਸ ਨੇ ਕਿਹਾ ਕਿ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤਾ ਵੀ ਅਲਰਟ ‘ਤੇ ਹੈ।