#INDIA

ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਵੱਲੋਂ ਸ਼ਿੰਦੇ ਦੇ 40 ਤੇ ਊਧਵ ਧੜੇ ਦੇ 14 ਵਿਧਾਇਕਾਂ ਨੂੰ ਨੋਟਿਸ ਜਾਰੀ

-ਅਯੋਗਤਾ ਬਾਰੇ ਮੰਗਿਆ ਜਵਾਬ
ਮੁੰਬਈ, 8 ਜੁਲਾਈ (ਪੰਜਾਬ ਮੇਲ)- ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ 40 ਵਿਧਾਇਕਾਂ ਅਤੇ ਊਧਵ ਠਾਕਰੇ ਧੜੇ ਦੇ 14 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਵਿਰੁੱਧ ਦਾਇਰ ਅਯੋਗਤਾ ਪਟੀਸ਼ਨਾਂ ‘ਤੇ ਜਵਾਬ ਮੰਗਿਆ ਹੈ। ਸ਼੍ਰੀ ਨਾਰਵੇਕਰ ਨੇ ਇਕ ਦਿਨ ਪਹਿਲਾਂ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਸ਼ਿਵ ਸੈਨਾ ਦੇ ਸੰਵਿਧਾਨ ਦੀ ਇੱਕ ਕਾਪੀ ਮਿਲੀ ਹੈ ਅਤੇ ਮੁੱਖ ਮੰਤਰੀ ਸ਼ਿੰਦੇ ਸਮੇਤ ਸ਼ਿਵ ਸੈਨਾ ਦੇ 16 ਵਿਧਾਇਕਾਂ ਵਿਰੁੱਧ ਅਯੋਗਤਾ ਪਟੀਸ਼ਨਾਂ ‘ਤੇ ਸੁਣਵਾਈ ਜਲਦੀ ਸ਼ੁਰੂ ਹੋਵੇਗੀ।

Leave a comment