#PUNJAB

ਮਹਿਲਾ ਕੋਚ ਨਾਲ ਛੇੜਖਾਨੀ ਮਾਮਲਾ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਮਿਲੀ

ਚੰਡੀਗੜ੍ਹ, 15 ਸਤੰਬਰ (ਪੰਜਾਬ ਮੇਲ)- ਚੰਡੀਗੜ੍ਹ ਦੀ ਅਦਾਲਤ ਨੇ ਹਰਿਆਣਾ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸੰਦੀਪ ਸਿੰਘ ਨੂੰ ਮਹਿਲਾ ਜੂਨੀਅਰ ਕੋਚ ਦੀ ਸ਼ਿਕਾਇਤ ‘ਤੇ ਪਿਛਲੇ ਸਾਲ ਦਰਜ ਕੀਤੇ ਕਥਿਤ ਛੇੜਛਾੜ ਦੇ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮੰਤਰੀ ਨੂੰ ਅਗਲੇ ਦਸ ਦਿਨਾਂ ਵਿਚ ਚੰਡੀਗੜ੍ਹ ਦੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿਚ ਜ਼ਮਾਨਤੀ ਦੇ ਨਾਲ ਇੱਕ ਲੱਖ ਰੁਪਏ ਦੇ ਬਾਂਡ ਵੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਨੇ 31 ਦਸੰਬਰ, 2022 ਨੂੰ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ ਮੰਤਰੀ ਦੇ ਖਿਲਾਫ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਸੀ।

Leave a comment