#SPORTS

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ

ਕੇਪਟਾਊਨ, 16 ਫਰਵਰੀ (ਪੰਜਾਬ ਮੇਲ)- ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਿਚਾ ਘੋਸ਼ (ਨਾਬਾਦ 44) ਅਤੇ ਕਪਤਾਨ ਹਰਮਨਪ੍ਰੀਤ ਕੌਰ (33) ਵਿੱਚ ਚੌਥੇ ਵਿਕਟ ਦੇ ਲਈ 72 ਦੌੜਾਂ ਦੀ ਸਾਂਝੇਦਾਰੀ ਨਾਲ ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ ਬੀ ਮੈਚ ਵਿੱਚ ਬੁੱਧਵਾਰ ਨੂੰ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਇਸ ਟੂਰਨਾਮੈਂਟ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਵੈਸਟਇੰਡੀਜ਼ ਦੀ ਟੀਮ 6 ਵਿਕਟਾਂ ’ਤੇ 118 ਦੌੜਾਂ ਹੀ ਬਣਾ ਸਕੀ। ਭਾਰਤ ਨੇ 18.1 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਜਿੱਤ ਦਰਜ ਕੀਤੀ।

Leave a comment