#INDIA

ਮਹਿਲਾ ਦਿਵਸ ’ਤੇ ਮੋਦੀ ਨੇ ਐੱਲਪੀਜੀ ਸਿੰਲਡਰ 100 ਰੁਪਏ ਕੀਤਾ ਸਸਤਾ

ਨਵੀਂ ਦਿੱਲੀ, 8 ਮਾਰਚ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ‘ਤੇ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਦੀ ਛੋਟ ਦਾ ਐਲਾਨ ਕੀਤਾ। ਸ੍ਰੀ ਮੋਦੀ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ ਅਸੀਂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਛੋਟ ਦੇਣ ਦਾ ਵੱਡਾ ਫੈਸਲਾ ਲਿਆ ਹੈ।’ ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ ਨਾਲ ਵੀ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ।