ਮਾਈਨਿੰਗ ਮਾਫੀਆ ਵਿੱਚ ਮੁੱਖ ਮੰਤਰੀ ਚੰਨੀ ਦੀ ਹਿੱਸੇਦਾਰੀ: ਕੈਪਟਨ

128
Share

ਚੰਡੀਗੜ੍ਹ, 22 ਜਨਵਰੀ (ਪੰਜਾਬ ਮੇਲ)- ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਦੋਸ਼ ਲਗਾਇਆ ਹੈ ਕਿ ਉਨ੍ਹਾਂ ਕੋਲ ਖਾਸ ਜਾਣਕਾਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਰੇਤ ਮਾਫੀਆ ਵਿੱਚ ‘ਹਿੱਸੇਦਾਰੀ’ ਹੈ। ਉਨ੍ਹਾਂ ਕਿਹਾ ਕਿ ਮੈਂ ਜਦੋਂ ਪੰਜਾਬ ਦਾ ਮੁੱਖ ਮੰਤਰੀ ਸੀ ਤਾਂ ਇਹ ਗੱਲ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਦੇ ਧਿਆਨ ਵਿੱਚ ਵੀ ਲਿਆਂਦੀ ਸੀ। ਉਨ੍ਹਾਂ ਕਿਹਾ ਕਿ ਇਹ ਮੇਰੀ ਗਲਤੀ ਸੀ ਕਿ ਬਤੌਰ ਮੁੱਖ ਮੰਤਰੀ ਮੈਂ ਉਸ ਵੇਲੇ ਡਿਫਾਲਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਮੈਂ ਕਾਂਗਰਸ ਪ੍ਰਤੀ ਵਫਾਦਾਰ ਸੀ ਤੇ ਸੋਨੀਆ ਗਾਂਧੀ ਨੇ ਵੀ ਕਾਰਵਾਈ ਲਈ ਹਰੀ ਝੰਡੀ ਨਹੀਂ ਦਿੱਤੀ ਸੀ। ਉਨ੍ਹਾਂ ਨੇ ਇਹ ਖੁਲਾਸਾ ਇਕ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਕੀਤਾ। ਉਨ੍ਹਾਂ ਨੇ ਸ੍ਰੀ ਚੰਨੀ ਨੇ ਉਸ ਬਿਆਨ ਨੂੰ ‘ਝੂਠ’ ਦੱਸਿਆ ਜਿਸ ਵਿੱਚ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਰੇਤ ਮਾਫੀਆ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ।


Share